चंडीगढ़: पंजाब के राज्यपाल श्री गुलाब चंद कटारिया ने पंजाब लोक भवन, चंडीगढ़ में राष्ट्रमंडल खेल (सीडब्ल्यूजी)-2026 की रजत पदक विजेता और अंतरराष्ट्रीय भारोत्तोलक हरजिंदर कौर को उनकी उत्कृष्ट खेल उपलब्धि के लिए सम्मानित किया।
हरजिंदर कौर को उनकी शानदार उपलब्धि पर बधाई देते हुए राज्यपाल ने कहा कि उनकी सफलता ने पंजाब के साथ-साथ पूरे देश का गौरव बढ़ाया है। उन्होंने हरजिंदर कौर के समर्पण, अनुशासन और दृढ़ संकल्प की सराहना की, जिनकी बदौलत उन्होंने अंतरराष्ट्रीय स्तर पर लगातार उत्कृष्ट प्रदर्शन किया है।
उल्लेखनीय है कि हरजिंदर कौर ने इससे पहले बर्मिंघम में आयोजित राष्ट्रमंडल खेल-2022 में कांस्य पदक जीता था। अब सीडब्ल्यूजी-2026 में रजत पदक जीतकर उन्होंने एक बार फिर अपनी प्रतिभा, निरंतरता और कड़ी मेहनत का परिचय दिया है।
श्री कटारिया ने कहा कि हरजिंदर कौर जैसे खिलाड़ी युवा पीढ़ी के लिए प्रेरणास्रोत हैं और विशेष रूप से लड़कियों को खेलों में आगे बढ़ने तथा उत्कृष्टता हासिल करने के लिए प्रोत्साहित करते हैं।
राज्यपाल ने उनके उज्ज्वल भविष्य की कामना करते हुए विश्वास व्यक्त किया कि वह आने वाले राष्ट्रीय और अंतरराष्ट्रीय मुकाबलों में पंजाब और भारत के लिए और भी अनेक पदक जीतेंगी।
हरजिंदर कौर ने सम्मान और प्रोत्साहन के लिए राज्यपाल का आभार व्यक्त किया।
———————————————————————————————-
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਅਤੇ ਅੰਤਰਰਾਸ਼ਟਰੀ ਵੇਟਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਸਨਮਾਨਿਤ ਕੀਤਾ।
ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਮਯਾਬੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਬਦੌਲਤ ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ‘ਤੇ ਲਗਾਤਾਰ ਉੱਤਮ ਪ੍ਰਦਰਸ਼ਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਹਰਜਿੰਦਰ ਕੌਰ ਨੇ ਇਸ ਤੋਂ ਪਹਿਲਾਂ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਪ੍ਰਤਿਭਾ, ਨਿਰੰਤਰਤਾ ਅਤੇ ਸਖ਼ਤ ਮਿਹਨਤ ਦਾ ਸਬੂਤ ਦਿੱਤਾ ਹੈ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਅਤੇ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕਰਦੇ ਹਨ।
ਰਾਜਪਾਲ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਅਤੇ ਭਾਰਤ ਲਈ ਹੋਰ ਵੀ ਕਈ ਤਗਮੇ ਜਿੱਤਣਗੇ।
ਹਰਜਿੰਦਰ ਕੌਰ ਨੇ ਸਨਮਾਨ ਅਤੇ ਹੌਸਲਾ-ਅਫ਼ਜ਼ਾਈ ਲਈ ਰਾਜਪਾਲ ਦਾ ਧੰਨਵਾਦ ਕੀਤਾ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










