ਨਵੀਂ ਦਿੱਲੀ, 21 ਅਗਸਤ (ਚ.ਨ.ਸ.): ਦੇਸ਼ ਦੇ ਕਈ ਸੂਬਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੱਧ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਨਰਮਦਾ ਅਤੇ ਮੰਦਾਕਿਨੀ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ।
ਇਸ ਦੌਰਾਨ, ਉੱਤਰ ਪ੍ਰਦੇਸ਼ ਵਿੱਚ ਵੀ ਲਗਾਤਾਰ ਮੀਂਹ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। 13 ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਗੰਗਾ, ਘਾਘਰਾ, ਸ਼ਾਰਦਾ, ਟੋਂਸ, ਸੋਨ ਅਤੇ ਮੰਦਾਕਿਨੀ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ।ਹਿਮਾਚਲ ਪ੍ਰਦੇਸ਼ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ ਮੀਂਹ, ਜ਼ਮੀਨ ਖਿਸਕਣ, ਹੜ੍ਹਾਂ ਅਤੇ ਹੋਰ ਘਟਨਾਵਾਂ ਕਾਰਨ 219 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਮੌਤਾਂ 131 ਸੜਕ ਹਾਦਸਿਆਂ ਵਿੱਚ ਹੋਈਆਂ
ਹਨ। ਪਿਛਲੇ ਕੁਝ ਦਿਨਾਂ ਦੌਰਾਨ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਨਾ ਪੈਣ ਕਾਰਨ, ਵੀਰਵਾਰ ਨੂੰ ਸ੍ਰੀ ਗੰਗਾਨਗਰ ਰਾਜ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 40.1 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।ਉਤਰਾਖੰਡ ਵਿੱਚ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਦੇਹਰਾਦੂਨ, ਟਿਹਰੀ, ਬਾਗੇਸ਼ਵਰ, ਨੈਨੀਤਾਲ ਅਤੇ ਪਿਥੌਰਾਗੜ੍ਹ ਲਈ ’ਯੈਲੋ ਅਲਰਟ’ ਜਾਰੀ ਕੀਤਾ ਹੈ ਅਤੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਅਗਲੇ 48 ਘੰਟਿਆਂ ਦੌਰਾਨ ਮਾਨਸੂਨ ਸਰਗਰਮ ਰਹੇਗਾ। ਅੱਜ ਅਤੇ ਭਲਕੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮਾਨਸੂਨ ਕਮਜ਼ੋਰ ਪੈ ਜਾਵੇਗਾ।ਮਾਨਸੂਨ ਦੀ ਸੁਸਤ ਚਾਲ ਨਾਲ ਜੂਝ ਰਹੇ ਹਰਿਆਣਾ ਦੇ ਵਸਨੀਕਾਂ ਲਈ ਇੱਕ ਸੁਖਾਵੀਂ ਖ਼ਬਰ ਹੈ,ਚੰਡੀਗੜ੍ਹ ਸਥਿਤ ਮੌਸਮ ਵਿਭਾਗ ਅਨੁਸਾਰ, ਅੱਜ ਰਾਤ ਤੋਂ ਸੂਬੇ ਭਰ ਵਿੱਚ ਮਾਨਸੂਨ ਹਵਾਵਾਂ ਮੁੜ ਜ਼ੋਰ ਫੜਨਗੀਆਂ। ਉੱਤਰੀ ਹਰਿਆਣਾ ਦੇ ਉੱਪਰ ਇੱਕ ਨਵਾਂ ਚੱਕਰਵਾਤੀ ਘੇਰਾ ਬਣ ਰਿਹਾ ਹੈ।ਯੂ.ਪੀ. ਵਿੱਚ ਮਾਨਸੂਨ ਸਰਗਰਮ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 65 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। 13 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਅਤੇ 84,000 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










