ਝੂਠੇ ਦੋਸ਼ਾਂ ਖਿਲਾਫ ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ, 24 ਘੰਟਿਆਂ ਵਿੱਚ ਮਾਫੀ ਮੰਗਣ ਦੀ ਕੀਤੀ ਮੰਗ: ਵਿਧਾਇਕ ਅਮਨਦੀਪ ਕੌਰ
ਸਰਕਾਰ ਦੇ ਕੰਮ ‘ਤੇ ਸਵਾਲ ਚੁੱਕੋ, ਪਰ ਬਿਨਾਂ ਸਬੂਤ ਨਿੱਜੀ ਜ਼ਿੰਦਗੀ ਅਤੇ ਚਰਿੱਤਰ ‘ਤੇ ਹਮਲਾ ਬਰਦਾਸ਼ਤ ਨਹੀਂ: ਅਮਨਦੀਪ ਕੌਰ
ਪੰਜਾਬ ਵਿੱਚ ਆਪ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਬੌਖਲਾਇਆ ਵਿਰੋਧੀ ਧਿਰ, ਮੁੱਦਿਆਂ ਦਾ ਜਵਾਬ ਨਹੀਂ ਤਾਂ ਨਿੱਜੀ ਹਮਲਿਆਂ ਦਾ ਲੈ ਰਿਹਾ ਸਹਾਰਾ: ਅਮਨਦੀਪ ਕੌਰ
ਔਰਤਾਂ ‘ਤੇ ਨਿੱਜੀ ਟਿੱਪਣੀਆਂ ਬੇਹੱਦ ਸ਼ਰਮਨਾਕ, ਵਿਰੋਧੀ ਧਿਰ ਤੱਥਾਂ ਦੇ ਨਾਲ ਰਾਜਨੀਤੀ ਕਰੇ: ਵਿਧਾਇਕ ਅਮਨਦੀਪ ਕੌਰ
ਚੰਡੀਗੜ੍ਹ 22 ਅਗਸਤ: ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਨੇ ਵਿਰੋਧੀ ਧਿਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਦੇ ਖਿਲਾਫ ਲਗਾਏ ਜਾ ਰਹੇ ਕਥਿਤ ਬੇਬੁਨਿਆਦ ਦੋਸ਼ਾਂ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕਣਾ, ਵਿਰੋਧ ਕਰਨਾ ਅਤੇ ਆਲੋਚਨਾ ਕਰਨਾ ਵਿਰੋਧੀ ਧਿਰ ਦਾ ਅਧਿਕਾਰ ਹੈ, ਪਰ ਝੂਠੇ ਦੋਸ਼ ਲਗਾ ਕੇ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ, ਪ੍ਰਤਿਸ਼ਠਾ ਅਤੇ ਚਰਿੱਤਰ ‘ਤੇ ਹਮਲਾ ਕਰਨਾ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਜਦੋਂ ਝੂਠ ਦੀ ਹੱਦ ਪਾਰ ਹੋ ਜਾਵੇ ਤਾਂ ਉਸ ਦਾ ਜਵਾਬ ਸਿਰਫ਼ ਸਿਆਸੀ ਨਹੀਂ, ਸਗੋਂ ਕਾਨੂੰਨੀ ਤਰੀਕੇ ਨਾਲ ਵੀ ਦਿੱਤਾ ਜਾਵੇਗਾ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਵੀਰ ਸਿੰਘ ‘ਤੇ ਵੀ ਅਜਿਹੇ ਦੋਸ਼ ਲਗਾਏ ਗਏ ਸਨ, ਜਿਨ੍ਹਾਂ ਦਾ ਕੋਈ ਠੋਸ ਸਬੂਤ ਸਾਹਮਣੇ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਕੰਮਾਂ ਲਈ ਸਬੰਧਤ ਅਧਿਕਾਰੀਆਂ ਅਤੇ ਪਾਰਟੀ ਲੀਡਰਸ਼ਿਪ ਕੋਲ ਜਾਂਦੇ ਹਨ। ਉਨ੍ਹਾਂ ਕਿਹਾ ਕਿ “ਮੈਂ ਪੂਰੀ ਜ਼ਿੰਮੇਵਾਰੀ ਨਾਲ ਕਹਿ ਸਕਦੀ ਹਾਂ ਕਿ ਪਾਰਟੀ ਫੰਡ ਦੇ ਨਾਂ ‘ਤੇ ਕਿਸੇ ਤੋਂ ਕੋਈ ਅਣਉਚਿਤ ਮੰਗ ਕੀਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।” ਉਨ੍ਹਾਂ ਵਿਰੋਧੀ ਧਿਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਕੋਈ ਦੋਸ਼ ਹੈ ਤਾਂ ਉਸ ਨੂੰ ਅਫਵਾਹਾਂ ਦੀ ਬਜਾਏ ਠੋਸ ਤੱਥਾਂ ਅਤੇ ਸਬੂਤਾਂ ਨਾਲ ਜਨਤਾ ਦੇ ਸਾਹਮਣੇ ਰੱਖਣ।
ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ‘ਤੇ ਸੁਖਪਾਲ ਸਿੰਘ ਖਹਿਰਾ ਦੇ ਜੀਜੇ ਰਣਜੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿੱਚ ਡਾ. ਗੁਰਪ੍ਰੀਤ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਨੋਟਿਸ ਵਿੱਚ ਕਥਿਤ ਦੋਸ਼ਾਂ ‘ਤੇ 24 ਘੰਟਿਆਂ ਦੇ ਅੰਦਰ ਮਾਫੀ ਮੰਗਣ ਦੀ ਮੰਗ ਕੀਤੀ ਗਈ ਹੈ, ਨਹੀਂ ਤਾਂ ਕਾਨੂੰਨੀ ਪ੍ਰਕਿਰਿਆ ਤਹਿਤ ਅਦਾਲਤ ਦਾ ਰੁਖ਼ ਕਰਨ ਦੀ ਗੱਲ ਕਹੀ ਗਈ ਹੈ। ਵਿਧਾਇਕ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ‘ਤੇ ਝੂਠੇ ਦੋਸ਼ ਲਗਾਏ ਜਾਂਦੇ ਹਨ ਤਾਂ ਉਸ ਕੋਲ ਕਾਨੂੰਨ ਦਾ ਸਹਾਰਾ ਲੈਣ ਦਾ ਪੂਰਾ ਅਧਿਕਾਰ ਹੈ ਅਤੇ ਹੁਣ ਅਜਿਹੇ ਮਾਮਲਿਆਂ ਦਾ ਜਵਾਬ ਕਾਨੂੰਨੀ ਪ੍ਰਕਿਰਿਆ ਰਾਹੀਂ ਦਿੱਤਾ ਜਾਵੇਗਾ।
ਵਿਧਾਇਕ ਅਮਨਦੀਪ ਕੌਰ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕਿਸੇ ਦੀ ਆਵਾਜ਼ ਦਬਾਉਣ ਦੇ ਪੱਖ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਵਾਲ ਪੁੱਛੋ, ਵਿਰੋਧ ਕਰੋ, ਆਲੋਚਨਾ ਕਰੋ, ਪਰ ਨਿੱਜੀ ਜ਼ਿੰਦਗੀ ‘ਤੇ ਹਮਲਾ ਕਰਨ ਅਤੇ ਬਿਨਾਂ ਸਬੂਤ ਦੋਸ਼ ਲਗਾਉਣ ਦੀ ਰਾਜਨੀਤੀ ਬੰਦ ਕਰਨੀ ਪਵੇਗੀ। ਜੇਕਰ ਸਰਕਾਰ ਦੇ ਕਿਸੇ ਫੈਸਲੇ ਜਾਂ ਕੰਮ ਵਿੱਚ ਵਿਰੋਧੀ ਧਿਰ ਨੂੰ ਕੋਈ ਗੜਬੜੀ ਨਜ਼ਰ ਆਉਂਦੀ ਹੈ ਤਾਂ ਉਹ ਤੱਥਾਂ ਨਾਲ ਮੁੱਦਾ ਚੁੱਕੇ, ਪਰ ਔਰਤਾਂ ਅਤੇ ਪਰਿਵਾਰਕ ਮੈਂਬਰਾਂ ‘ਤੇ ਨਿੱਜੀ ਟਿੱਪਣੀਆਂ ਕਰਨਾ ਬੇਹੱਦ ਸ਼ਰਮਨਾਕ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਬੌਖਲਾਹਟ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਾਂ ਅੱਜ ਪੰਜਾਬ ਦੇ ਆਮ ਲੋਕਾਂ ਵਿੱਚ ਚਰਚਾ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਹੋਏ ਹਨ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੋਂ ਲੈ ਕੇ ਬਿਜਲੀ ਦੇ ਬਿੱਲਾਂ ਵਿੱਚ ਰਾਹਤ, 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ, ਪਿੰਡ-ਪਿੰਡ ਅਤੇ ਖੇਤ-ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ, ਦਿਨ ਦੇ ਸਮੇਂ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਅਤੇ ਤੀਰਥ ਯਾਤਰਾ, ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਯੋਜਨਾਵਾਂ ਨੇ ਆਮ ਲੋਕਾਂ ਦੇ ਜੀਵਨ ‘ਤੇ ਸਿੱਧਾ ਸਕਾਰਾਤਮਕ ਪ੍ਰਭਾਵ ਪਾਇਆ ਹੈ। ਇਨ੍ਹਾਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਵਿਰੋਧੀ ਧਿਰ ਕੋਲ ਸਰਕਾਰ ਦੇ ਕੰਮਾਂ ਦਾ ਜਵਾਬ ਦੇਣ ਦੀ ਬਜਾਏ ਨਿੱਜੀ ਦੋਸ਼ਾਂ ਦਾ ਸਹਾਰਾ ਲੈਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ।
ਉਨ੍ਹਾਂ ਵਿਰੋਧੀ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਜੇਕਰ ਰਾਜਨੀਤੀ ਕਰਨੀ ਹੈ ਤਾਂ ਤੱਥਾਂ ਅਤੇ ਮੁੱਦਿਆਂ ‘ਤੇ ਕੀਤੀ ਜਾਵੇ। ਸਰਕਾਰ ਦੇ ਕਿਸੇ ਕੰਮ ਵਿੱਚ ਕਮੀ ਹੈ ਤਾਂ ਤੱਥ ਸਾਹਮਣੇ ਰੱਖੇ ਜਾਣ, ਪਰ ਸੁਣੀਆਂ-ਸੁਣਾਈਆਂ ਗੱਲਾਂ ਅਤੇ ਬੇਬੁਨਿਆਦ ਦੋਸ਼ਾਂ ਦੇ ਆਧਾਰ ‘ਤੇ ਕਿਸੇ ਦੀ ਪ੍ਰਤਿਸ਼ਠਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਜਵਾਬ ਕਾਨੂੰਨ ਦੇ ਮਾਧਿਅਮ ਨਾਲ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਹੁਣ ਨਿੱਜੀ ਹਮਲਿਆਂ ਅਤੇ ਝੂਠੇ ਦੋਸ਼ਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਮੰਨ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਦੋਸ਼ ਲਗਾਉਣ ਵਾਲਿਆਂ ਨੂੰ ਅਦਾਲਤ ਵਿੱਚ ਆਪਣੇ ਦਾਅਵਿਆਂ ਦਾ ਜਵਾਬ ਦੇਣਾ ਪੈ ਸਕਦਾ ਹੈ।
डॉ. गुरप्रीत कौर मान पर कांग्रेस विधायक खैहरा के जीजा रणजीत सिंह के आरोप बेबुनियाद और राजनीति से प्रेरित: आप
झूठे आरोपों के खिलाफ सीएम मान की पत्नी डॉ. गुरप्रीत कौर ने रणजीत सिंह को भेजा लीगल नोटिस, 24 घंटे में माफी मांगने की मांग की : विधायक अमनदीप कौर
सरकार के काम पर सवाल उठाओ, लेकिन बिना सबूत निजी जिंदगी और चरित्र पर हमला बर्दाश्त नहीं: अमनदीप कौर
पंजाब में आप सरकार के विकास कार्यों से घबराया विरोधी पक्ष, मुद्दों का जवाब नहीं तो निजी हमलों का ले रहा सहारा: अमनदीप कौर
महिलाओं पर निजी टिप्पणियां बेहद शर्मनाक, विरोधी पक्ष तथ्यों के साथ राजनीति करे: विधायक अमनदीप कौर
चंडीगढ़, 22 अगस्त : आम आदमी पार्टी की मोगा से विधायक अमनदीप कौर ने विरोधी पक्षों द्वारा मुख्यमंत्री भगवंत सिंह मान की पत्नी डॉ. गुरप्रीत कौर मान के खिलाफ लगाए जा रहे कथित बेबुनियाद आरोपों पर तीखा हमला बोला। उन्होंने कहा कि राजनीति में सरकार के कामकाज पर सवाल उठाना, विरोध करना और आलोचना करना विरोधी पक्ष का अधिकार है, लेकिन झूठे आरोप लगाकर किसी व्यक्ति की निजी जिंदगी, प्रतिष्ठा और चरित्र पर हमला करना किसी भी कीमत पर स्वीकार नहीं किया जाएगा। जब झूठ की हद पार हो जाए तो उसका जवाब सिर्फ राजनीतिक नहीं, बल्कि कानूनी तरीके से भी दिया जाएगा।
एक प्रेस कॉन्फ्रेंस को संबोधित करते हुए विधायक अमनदीप कौर ने कहा कि पिछले दिनों मुख्यमंत्री भगवंत सिंह मान के ओएसडी राजवीर सिंह पर भी ऐसे आरोप लगाए गए थे, जिनका कोई ठोस सबूत सामने नहीं रखा गया। उन्होंने कहा कि विधायक और आम आदमी पार्टी के कार्यकर्ता अपने कामों के लिए संबंधित अधिकारियों और पार्टी नेतृत्व के पास जाते हैं। उन्होंने कहा कि “मैं पूरी जिम्मेदारी से कह सकती हूं कि पार्टी फंड के नाम पर किसी से कोई अनुचित मांग किए जाने का सवाल ही पैदा नहीं होता।” उन्होंने विरोधी पक्ष को चुनौती देते हुए कहा कि यदि उनके पास कोई आरोप है तो उसे अफवाहों की बजाय ठोस तथ्यों और सबूतों के साथ जनता के सामने रखें।
विधायक अमनदीप कौर ने कहा कि मुख्यमंत्री भगवंत सिंह मान की धर्मपत्नी डॉ. गुरप्रीत कौर मान पर सुखपाल सिंह खैहरा के जीजा रणजीत सिंह द्वारा लगाए गए आरोपों के मामले में डॉ. गुरप्रीत द्वारा कानूनी नोटिस भेजा गया है। नोटिस में कथित आरोपों पर 24 घंटों के अंदर माफी मांगने की मांग की गई है, नहीं तो कानूनी प्रक्रिया के तहत अदालत का रुख करने की बात कही गई है। विधायक ने कहा कि यदि किसी व्यक्ति पर झूठे आरोप लगाए जाते हैं तो उसके पास कानून का सहारा लेने का पूरा अधिकार है और अब ऐसे मामलों का जवाब कानूनी प्रक्रिया के जरिए दिया जाएगा।
विधायक अमनदीप कौर ने दोहराया कि आम आदमी पार्टी किसी की आवाज दबाने के पक्ष में नहीं है। उन्होंने कहा कि राजनीति में सवाल पूछो, विरोध करो, आलोचना करो, लेकिन निजी जिंदगी पर हमला करने और बिना सबूत आरोप लगाने की राजनीति बंद करनी होगी। यदि सरकार के किसी फैसले या काम में विरोधी पक्ष को कोई गड़बड़ी नजर आती है तो वह तथ्यों के साथ मुद्दा उठाए, लेकिन महिलाओं और पारिवारिक सदस्यों पर निजी टिप्पणियां करना बेहद शर्मनाक है।
उन्होंने कहा कि विरोधी पक्ष की घबराहट का एक बड़ा कारण यह भी है कि आम आदमी पार्टी और मुख्यमंत्री भगवंत सिंह मान का नाम आज पंजाब के आम लोगों में चर्चा में है। उन्होंने कहा कि मुख्यमंत्री भगवंत सिंह मान के नेतृत्व में पिछले साढ़े चार सालों में पंजाब के विकास और आम लोगों की भलाई के लिए बड़े पैमाने पर काम हुए हैं। नौजवानों को सरकारी नौकरियां देने से लेकर बिजली के बिलों में राहत, 10 लाख रुपए तक की स्वास्थ्य बीमा योजना, गांव-गांव और खेत-खेत तक नहरी पानी पहुंचाने, दिन के समय किसानों को बिजली मुहैया कराने और तीर्थ यात्रा, मावां-धीआं सत्कार योजना जैसी योजनाओं ने आम लोगों के जीवन पर सीधा सकारात्मक प्रभाव डाला है। इन योजनाओं का लाभ जमीनी स्तर पर लोगों तक पहुंच रहा है और यही कारण है कि विरोधी पक्ष के पास सरकार के कामों का जवाब देने की बजाय निजी आरोपों का सहारा लेने के अलावा कोई रास्ता नहीं बचा।
उन्होंने विरोधी नेताओं को नसीहत देते हुए कहा कि यदि राजनीति करनी है तो तथ्यों और मुद्दों पर की जाए। सरकार के किसी काम में कमी है तो तथ्य सामने रखे जाएं, लेकिन सुनी-सुनाई बातों और बेबुनियाद आरोपों के आधार पर किसी की प्रतिष्ठा को ठेस पहुंचाने की कोशिश की गई तो उसका जवाब कानून के माध्यम से दिया जाएगा। उन्होंने स्पष्ट शब्दों में कहा कि अब निजी हमलों और झूठे आरोपों को राजनीतिक बहस का हिस्सा मानकर नजरअंदाज नहीं किया जाएगा और आरोप लगाने वालों को अदालत में अपने दावों का जवाब देना पड़ सकता है।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










