ਨਵੀਂ ਦਿੱਲੀ, 22 ਅਗਸਤ (ਪ੍ਰਤੀਨਿਧੀ) : ਕੇਂਦਰ ਸਰਕਾਰ ਨੇ ਛੋਟੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਕਲੋਰਫੇਨਿਰਾਮਾਈਨ ਮੈਲਿਏਟ ਅਤੇ ਫਿਨਾਈਲੇਫ੍ਰਾਈਨ ਹਾਈਡ੍ਰੋਕਲੋਰਾਈਡ ਵਾਲੀਆਂ ਸਾਰੀਆਂ ਫਿਕਸਡ-ਡੋਜ਼ ਕੰਬੀਨੇਸ਼ਨ (ਐੱਫ.ਡੀ.ਸੀ.) ਦਵਾਈਆਂ ਦੇ ਨਿਰਮਾਣ, ਵਿਕਰੀ ਅਤੇ ਵੰਡ ’ਤੇ ਪਾਬੰਦੀ ਲਗਾ ਦਿੱਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਇਨ੍ਹਾਂ ਦਵਾਈਆਂ ਦੀ ਵਰਤੋਂ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਇਸਤੇਮਾਲ ’ਤੇ ਵੀ ਰੋਕ ਲਗਾਈ ਗਈ ਹੈ।
ਸਰਕਾਰ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਦੇ ਅਨੁਸਾਰ, ਇਨ੍ਹਾਂ ਦੋਵੇਂ ਚਿਕਿਤਸਕ ਤੱਤਾਂ ਵਾਲੇ ਐੱਫ.ਡੀ.ਸੀ. ਨੂੰ ਆਪਣੇ ਲੇਬਲ, ਪੈਕੇਜ ਇਨਸਰਟਸ ਅਤੇ ਪ੍ਰਚਾਰ ਸਮੱਗਰੀ ’ਤੇ ਸਪੱਸ਼ਟ ਚਿਤਾਵਨੀ ਦੇਣਾ ਜ਼ਰੂਰੀ ਹੋਵੇਗਾ ਕਿ ਇਨ੍ਹਾਂ ਦੀ ਵਰਤੋਂ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਨਾ ਕੀਤੀ ਜਾਵੇ। ਇਹ ਕਦਮ ਛੋਟੇ ਬੱਚਿਆਂ ’ਚ ਇਨ੍ਹਾਂ ਦਵਾਈਆਂ ਦੀ ਵਰਤੋਂ ਨਾਲ ਜੁੜੇ ਸੰਭਾਵੀ ਸਿਹਤ ਜ਼ੋਖਮਾਂ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਪਹਿਲਾਂ 15 ਅਪ੍ਰੈਲ, 2025 ਨੂੰ ਜਾਰੀ ਇਕ ਨੋਟੀਫਿਕੇਸ਼ਨ ਰਾਹੀਂ ਕਲੋਰਫੇਨਿਰਾਮਾਈਨ ਮੈਲਿਏਟ ਅਤੇ ਫਿਨਾਈਲੇਫ੍ਰਾਈਨ ਹਾਈਡ੍ਰੋਕਲੋਰਾਈਡ ਵਾਲੇ ਕੁਝ ਫਿਕਸਡ-ਡੋਜ਼ ਕੰਬੀਨੇਸ਼ਨਾਂ ’ਤੇ ਉਮਰ-ਵਿਸ਼ੇਸ਼ ਚਿਤਾਵਨੀਆਂ ਲਾਗੂ ਕੀਤੀਆਂ ਗਈਆਂ ਸਨ।
ਹੁਣ ਸਰਕਾਰ ਨੇ ਇਸ ਵਿਵਸਥਾ ਨੂੰ ਇਨ੍ਹਾਂ ਦੋ ਸਮੱਗਰੀਆਂ ਵਾਲੇ ਸਾਰੇ ਫਾਰਮੂਲਿਆਂ ਤੱਕ ਵਧਾ ਦਿੱਤਾ ਹੈ। ਸਰਕਾਰ ਨੇ ਇਹ ਫੈਸਲਾ ਇਕ ਮਾਹਰ ਕਮੇਟੀ ਅਤੇ ਡਰੱਗਜ਼ ਟੈਕਨੀਕਲ ਐਡਵਾਈਜ਼ਰੀ ਬੋਰਡ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਲਿਆ ਹੈ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਸੁਰੱਖਿਅਤ ਵਿਕਲਪਾਂ ਦੀ ਉਪਲਬਧਤਾ ਨੂੰ ਦੇਖਦੇ ਹੋਏ, ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਚ ਅਜਿਹੇ ਸੁਮੇਲ ਦੀ ਵਰਤੋਂ ਸਿਹਤ ਲਈ ਖਤਰਾ ਪੈਦਾ ਕਰ ਸਕਦੀ ਹੈ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










