ਨਵੀਂ ਦਿੱਲੀ 23 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਨਿੱਘੀਆਂ ਤੇ ਦਿਲੀ ਮੁਬਾਰਕਾਂ ਦਿੱਤੀਆਂ।
ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਸਾਹਿਬ ਜੀ ਉਨ੍ਹਾਂ ਨੂੰ ਸਦਾ ਚੜ੍ਹਦੀ ਕਲਾ, ਤੰਦਰੁਸਤੀ, ਲੰਮੀ ਉਮਰ ਅਤੇ ਸੇਵਾ ਲਈ ਹੋਰ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਸਰਦਾਰ ਕਾਲਕਾ ਜੀ ਇਸੇ ਤਰ੍ਹਾਂ ਪੂਰੀ ਨਿਸ਼ਠਾ, ਸਮਰਪਣ ਅਤੇ ਸੇਵਾ ਭਾਵਨਾ ਨਾਲ ਪੰਥ ਅਤੇ ਸੰਗਤ ਦੀ ਸੇਵਾ ਕਰਦੇ ਰਹਿਣ।
ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਵੱਲੋਂ ਸਿੱਖ ਪੰਥ, ਸੰਗਤ ਅਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਕਾਲਕਾ ਜੀ ਨੂੰ ਭਵਿੱਖ ਵਿੱਚ ਵੀ ਪੰਥਕ ਸੇਵਾ ਲਈ ਨਵੀਂ ਊਰਜਾ, ਸਮਰੱਥਾ ਅਤੇ ਹੌਸਲਾ ਪ੍ਰਦਾਨ ਹੋਵੇ ਅਤੇ ਉਹ ਆਉਣ ਵਾਲੇ ਵਰ੍ਹਿਆਂ ਵਿੱਚ ਵੀ ਇਸੇ ਤਰ੍ਹਾਂ ਅਰਥਪੂਰਨ ਸੇਵਾ ਨਿਭਾਉਂਦੇ ਰਹਿਣ।
ਉਨਾਂ ਨੇ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਜਨਮ ਦਿਨ ਦੀਆਂ ਮੁੜ ਦਿਲੀ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਹਮੇਸ਼ਾ ਚੜ੍ਹਦੀ ਕਲਾ ਦੀ ਕਾਮਨਾ ਕੀਤੀ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










