ਨਵੀਂ ਦਿੱਲੀ 23 ਅਗਸਤ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਰਦਾਰ ਅਮ੍ਰਿਤਪਾਲ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜੁਆਇੰਟ ਸਕੱਤਰ ਦੀ ਜ਼ਿੰਮੇਂਵਾਰੀ ਸੌਂਪੇ ਜਾਣ ’ਤੇ ਦਿਲੋਂ ਵਧਾਈ ਦਿੱਤੀ ਹੈ।
ਸਰਦਾਰ ਕਾਲਕਾ ਨੇ ਸਰਦਾਰ ਅਮ੍ਰਿਤਪਾਲ ਸਿੰਘ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਜਥੇਬੰਦੀ ਦੀ ਮਜ਼ਬੂਤੀ ਲਈ ਸਮਰਪਿਤ ਅਤੇ ਜ਼ਿੰਮੇਂਵਾਰ ਆਗੂਆਂ ਦੀ ਭੂਮਿਕਾ ਅਹਿਮ ਹੁੰਦੀ ਹੈ।
ਸਰਦਾਰ ਕਾਲਕਾ ਨੇ ਆਸ ਪ੍ਰਗਟਾਈ ਕਿ ਸਰਦਾਰ ਅਮ੍ਰਿਤਪਾਲ ਸਿੰਘ ਪੰਥ ਦੀ ਸੇਵਾ ਨੂੰ ਆਪਣੀ ਪਹਿਲੀ ਤਰਜੀਹ ਬਣਾਉਂਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਪੰਥਕ ਸੋਚ ਰੱਖਣ ਵਾਲੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸਰਦਾਰ ਕਾਲਕਾ ਨੇ ਸਰਦਾਰ ਅਮ੍ਰਿਤਪਾਲ ਸਿੰਘ ਦੇ ਸਫਲ ਕਾਰਜਕਾਲ ਅਤੇ ਨਵੀਂ ਜ਼ਿੰਮੇਵਾਰੀ ਵਿੱਚ ਕਾਮਯਾਬੀ ਲਈ ਦਿਲੋਂ ਸ਼ੁਭਕਾਮਨਾਵਾਂ ਭੇਟ ਕੀਤੀਆਂ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










