ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ
ਪ੍ਰਭਾਰੀ ਸਕੱਤਰ ਕਮ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਆਈ.ਏ.ਐਸ. ਵੱਲੋਂ ਪੀ.ਐੱਮ. ਸ੍ਰੀ ਸਕੂਲਾਂ ਦੀਆਂ ਵਿਦਿਅਕ ਤੇ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਜਾਇਜ਼ਾ
· ਕਿਹਾ, ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਆਧੁਨਿਕ ਸਿੱਖਿਆ ਦੇ ਨਾਲ ਵਿਗਿਆਨਕ ਸੋਚ, ਹੁਨਰ ਤੇ ਆਤਮ-ਵਿਸ਼ਵਾਸ ਦਾ ਨਿਰਮਾਣ ਜ਼ਰੂਰੀ
· ਸਕੂਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਸਬੰਧੀ ਤਜਵੀਜ ਤੁਰੰਤ ਮੁੱਖ ਦਫ਼ਤਰ ਨੂੰ ਭੇਜਣ ਦੇ ਨਿਰਦੇਸ਼
ਮਾਲੇਰਕੋਟਲਾ, 25 ਅਗਸਤ:
ਪ੍ਰਭਾਰੀ ਸਕੱਤਰ ਕਮ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਰਾਹੁਲ ਭੰਡਾਰੀ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੇ ਪੀ.ਐੱਮ. ਸ੍ਰੀ ਸਕੂਲਾਂ ਦੀਆਂ ਵਿਦਿਅਕ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ, ਬੁਨਿਆਦੀ ਢਾਂਚੇ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਉਨ੍ਹਾਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਪੀ.ਐੱਮ. ਸ੍ਰੀ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤਰਵਿੰਦਰ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।

ਰਾਹੁਲ ਭੰਡਾਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਉਪਲਬਧ ਵੱਖ-ਵੱਖ ਸਿੱਖਿਅਕ ਅਤੇ ਸਹਾਇਕ ਸਹੂਲਤਾਂ ਬਾਰੇ ਸਕੂਲ ਮੁਖੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਕੈਰੀਅਰ ਗਾਈਡੈਂਸ, ਮਿਡ-ਡੇ ਮੀਲ, ਲਾਇਬ੍ਰੇਰੀ, ਵਿਗਿਆਨ ਅਤੇ ਕੰਪਿਊਟਰ ਲੈਬਾਂ, ਸਕਿੱਲ ਡਿਵੈਲਪਮੈਂਟ ਲੈਬਾਂ,ਬੁਨਿਆਦੀ ਢਾਂਚੇ ਅਤੇ ਹੋਰ ਵਿਦਿਅਕ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਸਿੱਖਿਆਕ ਮਾਹੌਲ ਅਤੇ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਲਈ।
ਪ੍ਰਭਾਰੀ ਸਕੱਤਰ ਨੇ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐੱਮ.ਸ੍ਰੀ ਸਕੂਲਾਂ ਵਿੱਚ ਜਿੱਥੇ ਵੀ ਕਿਸੇ ਸਹੂਲਤ, ਸਾਜ਼ੋ-ਸਾਮਾਨ ਜਾਂ ਬੁਨਿਆਦੀ ਢਾਂਚੇ ਦੀ ਲੋੜ ਹੈ, ਉਸ ਸਬੰਧੀ ਤੱਥਾਂ ਅਤੇ ਲੋੜੀਂਦੇ ਵੇਰਵਿਆਂ ਸਮੇਤ ਪ੍ਰਸਤਾਵ ਤਿਆਰ ਕਰਕੇ ਤੁਰੰਤ ਮੁੱਖ ਦਫ਼ਤਰ ਨੂੰ ਭੇਜੇ ਜਾਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ, ਗੁਣਵੱਤਾ ਭਰਪੂਰ ਅਤੇ ਹੁਨਰਮੁਖੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੀ.ਐੱਮ. ਸ੍ਰੀ ਸਕੂਲਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ, ਹੁਨਰ, ਆਤਮ-ਵਿਸ਼ਵਾਸ ਅਤੇ ਸਮੱਸਿਆਵਾਂ ਨੂੰ ਸਮਝਣ ਦੀ ਸਮਰੱਥਾ ਦਾ ਵਿਕਾਸ ਕਰਨਾ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਵਿਦਿਆਰਥੀ-ਕੇਂਦਰਿਤ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਵਿਦਿਆਰਥੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪੀ.ਐੱਮ. ਸ੍ਰੀ ਸਕੂਲਾਂ ਦੀਆਂ ਲੋੜਾਂ ਦੀ ਨਿਰੰਤਰ ਸਮੀਖਿਆ ਕਰਕੇ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










