ਮਿਸ਼ਨ ਕਲੀਨ ਪੰਜਾਬ’ ਤਹਿਤ ਮਾਲੇਰਕੋਟਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ
* ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਮੁਹਿੰਮ ਵਿੱਚ ਖੁਦ ਸ਼ਾਮਲ ਹੋ ਕੇ ਲੋਕਾਂ ਨੂੰ ਦਿੱਤਾ ਸਵੱਛਤਾ ਦਾ ਸੰਦੇਸ਼
* ਸਾਫ਼-ਸੁਥਰੇ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਪਰਾਲਾ ਸ਼ਲਾਘਾਯੋਗ-ਡਾ. ਜਮੀਲ ਉਰ ਰਹਿਮਾਨ
* ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਜਾਰੀ ਰਹੇਗੀ
ਮਾਲੇਰਕੋਟਲਾ, 29 ਅਗਸਤ:
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਮਾਲੇਰਕੋਟਲਾ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 29 ਅਗਸਤ ਤੋਂ 8 ਸਤੰਬਰ ਤੱਕ ਜਾਰੀ ਰਹੇਗੀ। ਇਸ ਮੌਕੇ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਖੁਦ ਸਫ਼ਾਈ ਮੁਹਿੰਮ ਵਿੱਚ ਸ਼ਾਮਲ ਹੋ ਕੇ ਲੋਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਹੋਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਐਸ.ਐਸ.ਪੀ. ਗੁਰਮੀਤ ਸਿੰਘ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਕੌਂਸਲਰਾਂ, ਸਾਬਕਾ ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫ਼ਾਈ ਮੁਹਿੰਮ ਨਹੀਂ, ਸਗੋਂ ਲੋਕਾਂ ਵਿੱਚ ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ 8 ਸਤੰਬਰ ਤੱਕ ਚੱਲਣ ਵਾਲੀ ਇਹ ਮੁਹਿੰਮ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਵੱਛਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਕਿਸੇ ਵੀ ਸ਼ਹਿਰ ਦੀ ਖੂਬਸੂਰਤੀ ਸਿਰਫ਼ ਵਿਕਾਸ ਕਾਰਜਾਂ, ਸੜਕਾਂ ਅਤੇ ਇਮਾਰਤਾਂ ਨਾਲ ਨਹੀਂ, ਬਲਕਿ ਸਾਫ਼-ਸੁਥਰੇ ਵਾਤਾਵਰਨ ਨਾਲ ਵੀ ਮਾਪੀ ਜਾਂਦੀ ਹੈ। ਇਸ ਲਈ ਹਰ ਨਾਗਰਿਕ ਨੂੰ ਸਫ਼ਾਈ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।
ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰਾਂ ਨੂੰ ਵੀ ਸਾਫ਼ ਰੱਖਣ। ਕੂੜਾ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਸਥਾਨਾਂ ’ਤੇ ਪਾਇਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 29 ਅਗਸਤ ਤੋਂ 8 ਸਤੰਬਰ ਤੱਕ ਵਿਸ਼ੇਸ਼ ਸਫ਼ਾਈ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ, ਗਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ।
ਐਸ.ਐਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਸੁੰਦਰ ਮਾਲੇਰਕੋਟਲਾ ਬਣਾਉਣ ਵਿੱਚ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਲੋਕਾਂ ਨੂੰ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਸਫ਼ਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਕੌਂਸਲਰਾਂ, ਸਾਬਕਾ ਕੌਂਸਲਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਸਫ਼ਾਈ ਮੁਹਿੰਮ ਵਿੱਚ ਸਰਗਰਮ ਸ਼ਮੂਲੀਅਤ ਕੀਤੀ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰ ਦੀ ਪਹਿਲਕਦਮੀ ਅਤੇ ਲੋਕਾਂ ਦੀ ਸਾਂਝੀ ਭਾਗੀਦਾਰੀ ਨਾਲ ਮਾਲੇਰਕੋਟਲਾ ਨੂੰ ਹੋਰ ਸਾਫ਼, ਸੁੰਦਰ ਅਤੇ ਸੁਚੱਜਾ ਸ਼ਹਿਰ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਚੇਅਰਮੈਨ ਬਲਾਕ ਸੰਮਤੀ ਸੰਤੋਖ ਸਿੰਘ, ਪ੍ਰਧਾਨ ਨਗਰ ਕੌਂਸਲ ਅਖਤਰੀ ਖਾਤੂਨ, ਏ.ਕੇ.ਵਾਈ. ਮੁਨਿਸ ਰਹਿਮਾਨ, ਬਲਾਕ ਪ੍ਰਧਾਨ ਅਸਲਮ ਭੱਟੀ, ਚਰਨਜੀਤ ਸਿੰਘ ਚੀਮਾਂ, ਐਮ.ਸੀ.ਮੁਨਸੀ ਫਾਰੂਕ, ਕੌਂਸਲਰ ਅਕਬਰ, ਹਾਜੀ ਨੂਰਦੀਨ, ਮੁਹੰਮਦ ਹਨੀਫ, ਅਜਹਰ ਮੁਨੀਮ, ਅਸ਼ਰਫ ਮੋਟਾ, ਮੁਹੰਮਦ ਜਮੀਲ ਦਾਰਾ, ਅਲੀ ਰਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










